ਪਟਿਆਲਾ ਵਾਸੀਆਂ ਲਈ ਇਕ ਸੁਨੇਹਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ ਕੋਰੋਨਾਵਾਇਰਸ ਕਰਕੇ ਪੈਦਾ ਹੋਈ ਹੰਗਾਮੀ ਸਥਿਤੀ ਦੇ ਮੱਦੇਨਜ਼ਰ ਕਿਸੇ ਨੂੰ ਵੀ ਘਰੋਂ ਬਾਹਰ ਨਿਕਲਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ. ਪਟਿਆਲਾ ਸ. ਮਨਦੀਪ ਸਿੰਘ ਸਿੱਧੂ ਨੂੰ ਕਿਹਾ ਹੈ ਕਿ ਪੁਲਿਸ ਵੱਲੋਂ ਜਿਲੇ ਚ ਫਲੈਗ ਮਾਰਚ ਕੀਤੇ ਜਾਣ ਦੇ ਨਾਲ-ਨਾਲ ਸਰਕਾਰ ਦੀਆਂ ਹਦਾਇਤਾਂ ਦਾ ਸਖ਼ਤੀ ਨਾਲ ਪਾਲਣ ਕਰਦਿਆਂ ਅਜਿਹੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਕਿ ਕੋਈ ਵੀ ਨਾਗਰਿਕ ਕਿਸੇ ਵਿਸ਼ੇਸ਼ ਹਾਲਤ ਤੋਂ ਬਗੈਰ ਆਪਣੇ ਘਰਾਂ ‘ਚੋਂ ਬਾਹਰ ਨਾ ਨਿਕਲ ਸਕੇ। ਸ੍ਰੀ ਕੁਮਾਰ ਅਮਿਤ ਨੇ ਆਪਣੇ ਸੁਨੇਹੇ ‘ਚ ਕਿਹਾ ਕਿ ਜੇਕਰ ਅਸੀਂ ਇਸ ਹੰਗਾਮੀ ਸਥਿਤੀ ਨੂੰ ਸਮਝਣ ‘ਚ ਕੁਤਾਹੀ ਕਰ ਗਏ ਤਾਂ ਹਾਲਾਤ ਸਾਡੇ ਹੱਥੋਂ ਨਿਕਲ ਜਾਣਗੇ ਅਤੇ ਸਾਨੂੰ ਬਹੁਤ ਭਾਰੀ ਜਾਨੀ ਨੁਕਸਾਨ ਸਹਿਣਾ ਪਵੇਗਾ ਇਸ ਲਈ ਕਿਸੇ ਵੀ ਸੂਰਤ ‘ਚ ਕਿਸੇ ਵੀ ਥਾਂ ‘ਤੇ ਲੋਕਾਂ ਨੂੰ ਇਕੱਠੇ ਨਹੀਂ ਹੋਣ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜਿ਼ਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਜਾਨ ਦੀ ਹਿਫ਼ਾਜ਼ਤ ਲਈ ਇਸ ਸੰਕਟ ਦੀ ਘੜੀ ਵਿੱਚ ਆਪਣੇ ਘਰਾਂ ਦੇ ਅੰਦਰ ਰਹਿ ਕੇ ਪ੍ਰਸ਼ਾਸਨ ਦਾ ਸਾਥ ਦਿਉ

Comments

Popular posts from this blog

Ik constable nu hoye corona virus

Carona virus total donate money